4 ਮੌਤ ਦੀਆਂ ਡੋਰੀਆਂ ਨੇ ਮੈਨੂੰ ਘੇਰ ਲਿਆ, ਅਤੇ ਕੁਧਰਮੀ ਦੇ ਹੜ੍ਹਾਂ ਨੇ ਮੈਨੂੰ ਡਰਾਇਆ।
5 ਅਧੋਲੋਕ ਦੀਆਂ ਰੱਸੀਆਂ ਨੇ ਮੈਨੂੰ ਘੇਰ ਲਿਆ, ਮੌਤ ਦੇ ਫੰਦੇ ਮੇਰੇ ਚੁਫ਼ੇਰੇ ਸਨ।
6 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ। ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ।