40ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।
41ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
42ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।
43ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ ਉਨ੍ਹਾਂ ਨੇ ਮੇਰੀ ਸੇਵਾ ਕੀਤੀ।