Text copied!
Bibles in Panjabi

ਜ਼ਬੂਰ 18:40-45 in Panjabi

Help us?

ਜ਼ਬੂਰ 18:40-45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

40 ਤੂੰ ਮੇਰੇ ਵੈਰੀਆਂ ਦੀ ਪਿੱਠ ਮੈਨੂੰ ਵਿਖਾਈ, ਅਤੇ ਮੈਂ ਆਪਣੇ ਘਿਣ ਕਰਨ ਵਾਲਿਆਂ ਦਾ ਸੱਤਿਆਨਾਸ ਕੀਤਾ।
41 ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
42 ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।
43 ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ ਉਨ੍ਹਾਂ ਨੇ ਮੇਰੀ ਸੇਵਾ ਕੀਤੀ।
44 ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।
45 ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।
ਜ਼ਬੂਰ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ