41ਉਨ੍ਹਾਂ ਨੇ ਦੁਹਾਈ ਦਿੱਤੀ ਪਰ ਕੋਈ ਬਚਾਉਣ ਵਾਲਾ ਨਹੀਂ ਸੀ, ਸਗੋਂ ਯਹੋਵਾਹ ਵੱਲ ਵੀ, ਪਰ ਉਸ ਨੇ ਉਨ੍ਹਾਂ ਨੂੰ ਉੱਤਰ ਨਾ ਦਿੱਤਾ।
42ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।
43ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ ਉਨ੍ਹਾਂ ਨੇ ਮੇਰੀ ਸੇਵਾ ਕੀਤੀ।
44ਮੇਰਾ ਨਾਮ ਸੁਣਦੇ ਹੀ ਉਹ ਮੇਰੇ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ।
45ਪਰਦੇਸੀ ਕੁਮਲਾ ਗਏ, ਅਤੇ ਆਪਣੇ ਕੋਟਾਂ ਵਿੱਚੋਂ ਥਰ-ਥਰਾਉਂਦੇ ਹੋਏ ਨਿੱਕਲੇ।
46ਯਹੋਵਾਹ ਜਿਉਂਦਾ ਹੈ ਸੋ ਧੰਨ ਹੋਵੇ ਮੇਰੀ ਚੱਟਾਨ, ਅਤੇ ਮੇਰੇ ਬਚਾਓ ਦੇ ਪਰਮੇਸ਼ੁਰ ਦੀ ਬਜ਼ੁਰਗੀ ਹੋਵੇ!
47ਉਸੇ ਹੀ ਪਰਮੇਸ਼ੁਰ ਨੇ ਮੇਰਾ ਬਦਲਾ ਲਿਆ, ਅਤੇ ਲੋਕਾਂ ਨੂੰ ਮੇਰੇ ਵੱਸ ਕਰ ਦਿੱਤਾ,
48ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
49ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।