48ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
49ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।
50ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।