48 ਜਿਸ ਨੇ ਮੈਨੂੰ ਮੇਰੇ ਵੈਰੀਆਂ ਤੋਂ ਛੁਡਾਇਆ, ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ।
49 ਇਸ ਲਈ, ਹੇ ਯਹੋਵਾਹ, ਮੈਂ ਕੌਮਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਤੇਰੇ ਨਾਮ ਦਾ ਜਸ ਗਾਵਾਂਗਾ।
50 ਉਹ ਆਪਣੇ ਠਹਿਰਾਏ ਹੋਏ ਰਾਜੇ ਨੂੰ ਵੱਡੀ ਜਿੱਤ ਦਿੰਦਾ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ ਅਰਥਾਤ ਦਾਊਦ ਅਤੇ ਉਹ ਦੀ ਅੰਸ ਉੱਤੇ ਸਦਾ ਤੱਕ ਦਯਾ ਕਰਦਾ ਹੈ।