7 ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ!
8 ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ।
9 ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
10 ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ, ਉਹ ਨੇ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।