8 ਉਸ ਦੀਆਂ ਨਾਸਾਂ ਤੋਂ ਧੂੰਆਂ ਉੱਠਿਆ, ਅਤੇ ਉਸ ਦੇ ਮੂੰਹ ਤੋਂ ਅੱਗ ਭਸਮ ਕਰਦੀ ਸੀ, ਅੰਗਿਆਰੇ ਉਸ ਤੋਂ ਦਗ-ਦਗ ਕਰਨ ਲੱਗੇ।
9 ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
10 ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ, ਉਹ ਨੇ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।
11 ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।
12 ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।
13 ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।