Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 18

ਜ਼ਬੂਰ 18:9-19

Help us?
Click on verse(s) to share them!
9ਉਸ ਨੇ ਅਕਾਸ਼ਾਂ ਨੂੰ ਝੁਕਾਇਆ ਅਤੇ ਹੇਠਾਂ ਉਤਰਿਆ, ਅਤੇ ਉਸ ਦੇ ਪੈਰਾਂ ਹੇਠ ਘੁੱਪ ਹਨ੍ਹੇਰਾ ਸੀ।
10ਤਦ ਉਹ ਕਰੂਬ ਉੱਤੇ ਸਵਾਰ ਹੋ ਕੇ ਉੱਡਿਆ, ਹਾਂ, ਉਹ ਨੇ ਪੌਣ ਦਿਆਂ ਖੰਭਾਂ ਉੱਤੇ ਉਡਾਰੀ ਮਾਰੀ।
11ਉਸ ਨੇ ਹਨੇਰੇ ਨੂੰ ਆਪਣਾ ਗੁਪਤ ਸਥਾਨ, ਬੱਦਲਾਂ ਦੇ ਇਕੱਠ ਅਤੇ ਅਕਾਸ਼ ਦੀਆਂ ਘਟਾਂਵਾਂ ਨੂੰ ਆਪਣੇ ਆਲੇ-ਦੁਆਲੇ ਦਾ ਮੰਡਪ ਬਣਾਇਆ।
12ਉਹ ਦੀ ਹਜ਼ੂਰੀ ਦੀ ਝਲਕ ਤੋਂ ਅਤੇ ਉਹ ਦੀਆਂ ਘਟਾਂਵਾਂ ਦੇ ਵਿੱਚੋਂ ਗੜੇ ਅਤੇ ਅੰਗਿਆਰੇ ਨਿੱਕਲੇ।
13ਤਦ ਯਹੋਵਾਹ ਅਕਾਸ਼ ਵਿੱਚ ਗਰਜਿਆ, ਅਤੇ ਅੱਤ ਮਹਾਨ ਨੇ ਆਪਣੀ ਅਵਾਜ਼ ਸੁਣਾਈ।
14ਫੇਰ ਉਸ ਨੇ ਆਪਣੇ ਤੀਰ ਚਲਾ ਕੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕੀਤਾ, ਅਤੇ ਬਿਜਲੀਆਂ ਲਿਸ਼ਕਾ ਕੇ ਉਨ੍ਹਾਂ ਨੂੰ ਘਬਰਾ ਦਿੱਤਾ।
15ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਸਮੁੰਦਰਾਂ ਦੀਆਂ ਸਤਹ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ।
16ਉਸ ਨੇ ਉੱਪਰੋਂ ਹੱਥ ਵਧਾ ਕੇ ਮੈਨੂੰ ਸੰਭਾਲ ਲਿਆ ਅਤੇ ਮੈਨੂੰ ਪਾਣੀ ਦੇ ਹੜ੍ਹਾਂ ਵਿੱਚੋਂ ਕੱਢ ਲਿਆ।
17ਮੇਰੇ ਬਲਵੰਤ ਵੈਰੀ ਤੋਂ ਉਸ ਨੇ ਮੈਨੂੰ ਛੁਡਾਇਆ, ਅਤੇ ਉਹਨਾਂ ਤੋਂ ਜਿਹੜੇ ਮੈਥੋਂ ਘਿਣ ਕਰਦੇ ਸਨ, ਕਿਉਂ ਜੋ ਓਹ ਮੇਰੇ ਨਾਲੋਂ ਬਹੁਤ ਤਕੜੇ ਸਨ।
18ਮੇਰੀ ਬਿਪਤਾ ਦੇ ਦਿਨ ਉਨ੍ਹਾਂ ਨੇ ਮੇਰਾ ਸਾਹਮਣਾ ਕੀਤਾ, ਪਰੰਤੂ ਯਹੋਵਾਹ ਮੇਰਾ ਆਸਰਾ ਸੀ।
19ਉਹ ਮੈਨੂੰ ਖੁੱਲ੍ਹੇ ਸਥਾਨ ਵਿੱਚ ਕੱਢ ਲਿਆਇਆ, ਉਸ ਨੇ ਮੈਨੂੰ ਛੁਡਾਇਆ ਕਿਉਂ ਜੋ ਉਹ ਮੈਥੋਂ ਪ੍ਰਸੰਨ ਸੀ।

Read ਜ਼ਬੂਰ 18ਜ਼ਬੂਰ 18
Compare ਜ਼ਬੂਰ 18:9-19ਜ਼ਬੂਰ 18:9-19