Text copied!
Bibles in Panjabi

ਜ਼ਬੂਰ 19:1-8 in Panjabi

Help us?

ਜ਼ਬੂਰ 19:1-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।
2 ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ।
3 ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।
4 ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,
5 ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।
6 ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।
7 ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
8 ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
ਜ਼ਬੂਰ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ