12ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,
13ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।
14ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।