2ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ।
3ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।
4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,
5ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।
6ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।
7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।