Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 19

ਜ਼ਬੂਰ 19:3-11

Help us?
Click on verse(s) to share them!
3ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।
4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,
5ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।
6ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।
7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
9ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।
10ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
11ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।

Read ਜ਼ਬੂਰ 19ਜ਼ਬੂਰ 19
Compare ਜ਼ਬੂਰ 19:3-11ਜ਼ਬੂਰ 19:3-11