7ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
9ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।