8 ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
9 ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।
10 ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
11 ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।
12 ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,
13 ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।