Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ

ਜ਼ਬੂਰ 20

Help us?
Click on verse(s) to share them!
1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।
2ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,
3ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।
4ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।
5ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।
6ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
7ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।
8ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ।
9ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!