1ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ।
2ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,
3ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।