3ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ।
4ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।
5ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।