5ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ।
6ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ।
7ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ।