Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 21

ਜ਼ਬੂਰ 21:2-11

Help us?
Click on verse(s) to share them!
2ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਮੂੰਹ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ।
3ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ।
4ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ।
5ਤੇਰੀ ਮਦਦ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ।
6ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
7ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਟਾਲੇਗਾ।
8ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ।
9ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ।
10ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਲੋਕਾਂ ਦੇ ਵਿੱਚੋਂ ਨਾਸ ਕਰੇਂਗਾ,
11ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਯੋਜਨਾ ਬਣਾਈ ਜਿਸ ਨੂੰ ਉਹ ਪੂਰਾ ਨਾ ਕਰ ਸਕੇ,

Read ਜ਼ਬੂਰ 21ਜ਼ਬੂਰ 21
Compare ਜ਼ਬੂਰ 21:2-11ਜ਼ਬੂਰ 21:2-11