2ਤੂੰ ਉਹ ਦਾ ਮਨੋਰਥ ਪੂਰਾ ਕੀਤਾ ਹੈ, ਅਤੇ ਉਹ ਦੇ ਮੂੰਹ ਦੀ ਬੇਨਤੀ ਨੂੰ ਤੂੰ ਰੋਕਿਆ ਨਹੀਂ। ਸਲਹ।
3ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ।
4ਉਸ ਨੇ ਤੇਰੇ ਕੋਲੋਂ ਜੀਵਨ ਮੰਗਿਆ ਹੈ ਅਤੇ ਤੂੰ ਉਹ ਨੂੰ ਦੇ ਦਿੱਤਾ, ਸਗੋਂ ਸਦੀਪਕ ਕਾਲ ਤੱਕ ਉਮਰ ਦਾ ਵਾਧਾ ਵੀ।
5ਤੇਰੀ ਮਦਦ ਦੇ ਕਾਰਨ ਉਹ ਦਾ ਪਰਤਾਪ ਵੱਡਾ ਹੈ, ਤੇਜ ਅਤੇ ਉਪਮਾ ਤੂੰ ਉਹ ਦੇ ਉੱਤੇ ਰੱਖਦਾ ਹੈਂ।