7 ਇਸ ਲਈ ਕਿ ਪਾਤਸ਼ਾਹ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ, ਅਤੇ ਅੱਤ ਮਹਾਨ ਦੀ ਦਯਾ ਨਾਲ ਉਹ ਕਦੇ ਨਾ ਟਾਲੇਗਾ।
8 ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ।
9 ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ।
10 ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਲੋਕਾਂ ਦੇ ਵਿੱਚੋਂ ਨਾਸ ਕਰੇਂਗਾ,