Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 21

ਜ਼ਬੂਰ 21:8-13

Help us?
Click on verse(s) to share them!
8ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ।
9ਤੂੰ ਆਪਣੀ ਹਜ਼ੂਰੀ ਦੇ ਵੇਲੇ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭਸਮ ਕਰ ਦੇਵੇਗੀ।
10ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਲੋਕਾਂ ਦੇ ਵਿੱਚੋਂ ਨਾਸ ਕਰੇਂਗਾ,
11ਭਾਵੇਂ ਉਨ੍ਹਾਂ ਨੇ ਤੇਰੇ ਵਿਰੁੱਧ ਬੁਰਿਆਈ ਠਾਣੀ, ਅਤੇ ਯੋਜਨਾ ਬਣਾਈ ਜਿਸ ਨੂੰ ਉਹ ਪੂਰਾ ਨਾ ਕਰ ਸਕੇ,
12ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ, ਤੂੰ ਉਨ੍ਹਾਂ ਦੇ ਮੂੰਹ ਦੇ ਨਿਸ਼ਾਨੇ ਉੱਤੇ ਤੀਰ ਚਿੱਲੇ ਚੜਾ ਦੇਵੇਂਗਾ।
13ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ।

Read ਜ਼ਬੂਰ 21ਜ਼ਬੂਰ 21
Compare ਜ਼ਬੂਰ 21:8-13ਜ਼ਬੂਰ 21:8-13