1ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?
2ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੈਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।