12 ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,
13 ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।
14 ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।