17 ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।
18 ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।
19 ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,
20 ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।
21 ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ l