Text copied!
Bibles in Panjabi

ਜ਼ਬੂਰ 22:17-25 in Panjabi

Help us?

ਜ਼ਬੂਰ 22:17-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।
18 ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।
19 ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,
20 ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।
21 ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ l
22 ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
23 ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ਼, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ਼, ਉਸ ਤੋਂ ਡਰੋ,
24 ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
25 ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।
ਜ਼ਬੂਰ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ