24 ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
25 ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।
26 ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ!