27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
28 ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।
29 ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ।
30 ਇੱਕ ਵੰਸ਼ ਉਹ ਦੀ ਸੇਵਾ ਕਰੇਗਾ, ਉਹ ਪ੍ਰਭੂ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।
31 ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ।