5 ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।
6 ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।
7 ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖ਼ੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,
8 “ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।”
9 ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
10 ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
11 ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ।