8“ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।”
9ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
10ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
11ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ।
12ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,
13ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।
14ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।
15ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ।