1ਦਾਊਦ ਦਾ ਭਜਨ। ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।