1ਦਾਊਦ ਦਾ ਭਜਨ। ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।
2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।
3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।