3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।
5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।