Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 24

ਜ਼ਬੂਰ 24:3-8

Help us?
Click on verse(s) to share them!
3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।
5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
7ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
8ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।

Read ਜ਼ਬੂਰ 24ਜ਼ਬੂਰ 24
Compare ਜ਼ਬੂਰ 24:3-8ਜ਼ਬੂਰ 24:3-8