Text copied!
Bibles in Panjabi

ਜ਼ਬੂਰ 24:5-10 in Panjabi

Help us?

ਜ਼ਬੂਰ 24:5-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
6 ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
7 ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
8 ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।
9 ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
10 ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।
ਜ਼ਬੂਰ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ