6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
7ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
8ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।
9ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।