Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 25

ਜ਼ਬੂਰ 25:1-12

Help us?
Click on verse(s) to share them!
1ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ।
2ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
3ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।
4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
6ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
10ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l
11ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
12ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।

Read ਜ਼ਬੂਰ 25ਜ਼ਬੂਰ 25
Compare ਜ਼ਬੂਰ 25:1-12ਜ਼ਬੂਰ 25:1-12