12 ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
13 ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।
14 ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
15 ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।