13ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।
14ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
15ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।
16ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।
17ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।