Text copied!
Bibles in Panjabi

ਜ਼ਬੂਰ 25:4-14 in Panjabi

Help us?

ਜ਼ਬੂਰ 25:4-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
5 ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
6 ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
7 ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
8 ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
9 ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
10 ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l
11 ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
12 ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
13 ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।
14 ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
ਜ਼ਬੂਰ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ