Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 25

ਜ਼ਬੂਰ 25:4-20

Help us?
Click on verse(s) to share them!
4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
6ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
10ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l
11ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
12ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
13ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।
14ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
15ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।
16ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।
17ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
18ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
19ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।
20ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।

Read ਜ਼ਬੂਰ 25ਜ਼ਬੂਰ 25
Compare ਜ਼ਬੂਰ 25:4-20ਜ਼ਬੂਰ 25:4-20