4ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
5ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
6ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।