6ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
7ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
8ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
9ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
10ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ l
11ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
12ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।