6ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ ਦੇ ਜਲ ਨਾਲ ਧੋਵਾਂਗਾ, ਇਸ ਲਈ ਮੈਂ ਤੇਰੀ ਜਗਵੇਦੀ ਦੀ ਪਰਿਕਰਮਾ ਕਰਾਂਗਾ,
7ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
8ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
9ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।