7ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ, ਅਤੇ ਤੇਰੇ ਸਾਰਿਆਂ ਅਚਰਜ਼ ਕੰਮਾਂ ਦਾ ਬਿਆਨ ਕਰਾਂ।
8ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ, ਅਤੇ ਤੇਰੀ ਮਹਿਮਾ ਦੇ ਡੇਰੇ ਨਾਲ ਪ੍ਰੇਮ ਰੱਖਦਾ ਹਾਂ।
9ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।
10ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ।
11ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।