9 ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ।
10 ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ, ਅਤੇ ਜਿਨ੍ਹਾਂ ਦਾ ਸੱਜਾ ਹੱਥ ਰਿਸ਼ਵਤਾਂ ਨਾਲ ਭਰਿਆ ਹੋਇਆ ਹੈ।
11 ਪਰ ਮੈਂ ਖਰਾ ਹੀ ਚੱਲਾਂਗਾ, ਮੈਨੂੰ ਛੁਟਕਾਰਾ ਦੇ ਅਤੇ ਮੇਰੇ ਉੱਤੇ ਦਯਾ ਕਰ।
12 ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।