1ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?
2ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
3ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।