Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 27

ਜ਼ਬੂਰ 27:1-7

Help us?
Click on verse(s) to share them!
1ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?
2ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
3ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।
4ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
5ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
6ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।
7ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ।

Read ਜ਼ਬੂਰ 27ਜ਼ਬੂਰ 27
Compare ਜ਼ਬੂਰ 27:1-7ਜ਼ਬੂਰ 27:1-7