Text copied!
Bibles in Panjabi

ਜ਼ਬੂਰ 27:1-7 in Panjabi

Help us?

ਜ਼ਬੂਰ 27:1-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਦਾਊਦ ਦਾ ਭਜਨ। ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈਅ ਖਾਵਾਂ?
2 ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
3 ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।
4 ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ ਅਤੇ ਮੈਂ ਉਹੀ ਭਾਲਾਂਗਾ, ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ, ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ, ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
5 ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ।
6 ਹੁਣ ਮੇਰਾ ਸਿਰ ਮੇਰੇ ਆਲੇ-ਦੁਆਲੇ ਦੇ ਵੈਰੀਆਂ ਦੇ ਉੱਤੇ ਉੱਚਾ ਕੀਤਾ ਜਾਵੇਗਾ, ਅਤੇ ਉਹ ਦੇ ਤੰਬੂ ਵਿੱਚ ਮੈਂ ਜੈ-ਜੈਕਾਰ ਦੇ ਚੜਾਵੇ ਚੜ੍ਹਾਵਾਂਗਾ, ਮੈਂ ਗਾਵਾਂਗਾ, ਮੈਂ ਯਹੋਵਾਹ ਦੇ ਜ਼ਬੂਰ ਗਾਵਾਂਗਾ।
7 ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ।
ਜ਼ਬੂਰ 27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ